ਕੌਮੀ ਲੋਕ ਅਦਾਲਤ ਦੌਰਾਨ 9850 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਕੌਮੀ ਲੋਕ ਅਦਾਲਤ ਦੌਰਾਨ 408686452/— ਰੁਪਏ ਦੇ ਅਵਾਰਡ ਪਾਸ ਕੀਤੇ ਗਏ

By Firmediac news May 11, 2024
Spread the love

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਮਈ:

​​ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਭੇਜੇ ਗਏ ਪ੍ਰੋਗਰਾਮ ਅਨੁਸਾਰ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ, ਕਾਰਜਕਾਰੀ ਮੁੱਖ ਨਿਆਂਧੀਸ਼, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਜਸਟਿਸ ਸ੍ਰੀ ਅਨਿਲ ਖੇਤਰਪਾਲ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਐਡਮਿਨਿਸਟ੍ਰੇਟਿਵ ਜੱਜ, ਸੈਸ਼ਨਜ਼ ਡਵੀਜ਼ਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਸਰਪ੍ਰਸਤੀ ਅਤੇ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਦੀ ਅਗਵਾਈ ਵਿਚ ਅੱਜ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।

ਇਸ ਲੋਕ ਅਦਾਲਤ ਵਿਚ ਰਾਜੀਨਾਮਾ ਯੋਗ ਫੌਜਦਾਰੀ ਕੇਸ, ਚੈਕ ਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜਿ਼ਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਨਿਪਟਾਰੇ ਲਈ ਰੱਖੇ ਗਏ।

​    ਇਸ ਕੌਮੀ ਲੋਕ ਅਦਾਲਤ ਲਈ ਜ਼ਿਲ੍ਹਾ ਅਦਾਲਤ ਮੋਹਾਲੀ ਵਿੱਚ 15 ਬੈਂਚਾਂ ਦਾ ਗਠਨ ਕੀਤਾ ਗਿਆ, ਜਿਨ੍ਹਾਂ ਦੀ ਪ੍ਰਧਾਨਗੀ ਸ੍ਰੀ ਅਵਤਾਰ ਸਿੰਘ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਵਿਕਰਾਂਤ ਕੁਮਾਰ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਹਰਸਿਮਰਨਜੀਤ ਸਿੰਘ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਬਰਜਿੰਦਰ ਪਾਲ ਸਿੰਘ, ਪ੍ਰਿੰਸੀਪਲ ਜੱਜ, ਫੈਮਲੀ ਕੋਰਟਸ ਸ੍ਰੀਮਤੀ ਸੋਨਾਲੀ ਸਿੰਘ, ਵਧੀਕ ਸਿਵਲ ਜੱਜ (ਸੀਨੀਅਰ ਡਵੀਜਨ) ਸ੍ਰੀ ਅਭੇ ਰੰਜਨ ਸ਼ੁਕਲਾ, ਸਿਵਲ ਜੱਜ (ਜੂਨੀਅਰ ਡਵੀਜ਼ਨ) ਸ੍ਰੀਮਤੀ ਪੂਨਮ ਕਸਿ਼ਅਪ, ਸਿਵਲ ਜੱਜ (ਜੂਨੀਅਰ ਡਵੀਜ਼ਨ) ਸ੍ਰੀ ਕਿਰਨਦੀਪ ਸਿੰਘ, ਸਿਵਲ ਜੱਜ (ਜੂਨੀਅਰ ਡਵੀਜ਼ਨ) ਸ੍ਰੀ ਸੰਗਮ ਕੌਸ਼ਲ, ਸਿਵਲ ਜੱਜ (ਜੂਨੀਅਰ ਡਵੀਜ਼ਨ) ਸ੍ਰੀਮਤੀ ਨੇਹਾ ਜਿੰਦਲ, ਸਿਵਲ ਜੱਜ (ਜੂਨੀਅਰ ਡਵੀਜ਼ਨ) ਸ੍ਰੀ ਸੰਦੀਪ ਸਿੰਘ ਜੋਸਨ, ਪ੍ਰਜ਼ਾਈਡਿੰਗ ਅਫਸਰ, ਇੰਡਸਟ੍ਰੀਅਲ ਟ੍ਰਿਬਿਊਨਲਸ ਸ੍ਰੀਮਤੀ ਗੁਰਮੀਤ ਕੌਰ, ਚੇਅਰਮੈਨ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਸ੍ਰੀ ਐਸ.ਕੇ. ਅਗਰਵਾਲ, ਪ੍ਰੈਜ਼ੀਡੈਂਟ, ਜ਼ਿਲ੍ਹਾ ਕੰਜਿ਼ਊਮਰ ਡਿਸਪਿਊਟ ਰਿਡਰੈਸਲ ਕਮਿਸ਼ਨ ਸ੍ਰੀ ਅਰਜੁਨ ਗਰੇਵਾਲ, ਤਹਿਸੀਲਦਾਰ, ਐਸ.ਏ.ਐਸ. ਨਗਰ ਅਤੇ ਸ੍ਰੀ ਅਮਨਪ੍ਰੀਤ ਸਿੰਘ, ਨਾਇਬ ਤਹਿਸੀਲਦਾਰ ਬਨੂੜ ਵਲੋਂ ਕੀਤੀ ਗਈ।

​     ਇਸ ਤੋਂ ਇਲਾਵਾ ਸਬ-ਡਵੀਜ਼ਨ, ਡੇਰਾਬੱਸੀ ਵਿਖੇ 3 ਬੈਂਚ ਸ੍ਰੀ ਰਮੇਸ਼ ਕੁਮਾਰ, ਸਿਵਲ ਜੱਜ (ਜੂਨੀਅਰ ਡਵੀਜ਼ਨ) ਸ੍ਰੀਮਤੀ ਮਨਜੋਤ ਕੌਰ, ਸਿਵਲ ਜੱਜ (ਜੂਨੀਅਰ ਡਵੀਜ਼ਨ) ਅਤੇ ਸ੍ਰੀ ਵੀਰਕਰਨ ਸਿੰਘ, ਤਹਿਸੀਲਦਾਰ, ਖਰੜ ਵਿਖੇ 5 ਬੈਂਚ ਸ੍ਰੀ ਗੁਰਮਹਿਤਾਬ ਸਿੰਘ, ਸਿਵਲ ਜੱਜ (ਜੂਨੀਅਰ ਡਵੀਜਨ) ਸ੍ਰੀ ਕਰੁਨ ਗਰਗ, ਸਿਵਲ ਜੱਜ (ਜੂਨੀਅਰ ਡਵੀਜਨ) ਸ੍ਰੀਮਤੀ ਮੰਜ਼ਰਾ ਦੱਤਾ, ਸਿਵਲ ਜੱਜ (ਜੂਨੀਅਰ ਡਵੀਜਨ) ਸ੍ਰੀ ਵਿਕਾਸਦੀਪ, ਤਹਿਸੀਲਦਾਰ ਅਤੇ ਸ੍ਰੀਮਤੀ ਜਸਬੀਰ ਕੌਰ, ਨਾਇਬ ਤਹਿਸੀਲਦਾਰ, ਮਾਜਰੀ ਦੀ ਅਗਵਾਈ ਵਿਚ ਗਠਤ ਕੀਤੇ ਗਏ।

​     ਇਸ ਰਾਸ਼ਟਰੀ ਲੋਕ ਅਦਾਲਤ ਲਈ ਐਸ.ਏ.ਐਸ. ਨਗਰ, ਡੇਰਾਬੱਸੀ ਅਤੇ ਖਰੜ ਦੀਆਂ ਸਾਰੀਆਂ ਅਦਾਲਤਾਂ ਨੇ ਵੱਧ ਤੋਂ ਵੱਧ ਕੇਸ ਰਾਜ਼ੀਨਾਮੇ ਦੇ ਅਧਾਰ ਤੇ ਨਿਪਟਾਰੇ ਲਈ ਰੱਖੇ। ਜ਼ਿਲ੍ਹੇ ਅਤੇ ਸਬ-ਡਵੀਜ਼ਨਾਂ ਦੀਆਂ ਸਾਰੀਆਂ ਅਦਾਲਤਾਂ ਵੱਲੋਂ ਵੱਖ-ਵੱਖ ਧਿਰਾਂ ਦੀ ਸਹਿਮਤੀ ਨਾਲ ਕੌਮੀ ਲੋਕ ਅਦਾਲਤ ਵਿਚ ਕੇਸ ਰਾਜ਼ੀਨਾਮੇ ਲਈ ਰੱਖੇ ਗਏ ਅਤੇ ਇਨ੍ਹਾਂ ਦਾ ਨਿਪਟਾਰਾ ਕਰਵਾਇਆ ਗਿਆ। ਇਸ ਕੌਮੀ ਲੋਕ ਅਦਾਲਤ ਦੀ ਸਫਲਤਾ ਲਈ ਸ਼੍ਰੀ ਅਤੁਲ ਕਸਾਨਾ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਸਮੇਂ-ਸਮੇਂ ਤੇ ਵੱਖ-ਵੱਖ ਮੀਟਿੰਗਾਂ ਬੁਲਾਈਆਂ ਗਈਆਂ ਸਨ, ਜਿਸ ਵਿੱਚ ਸਾਰੇ ਜੱਜ ਸਹਿਬਾਨਾਂ ਨੂੰ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਲਈ ਉਤਸ਼ਾਹਿਤ ਕੀਤਾ ਗਿਆ। ਜ਼ਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਜਿਵੇਂ ਕਿ ਬੈਂਕ, ਬਿਜਲੀ ਵਿਭਾਗ, ਲੇਬਰ ਵਿਭਾਗ ਅਤੇ ਇੰਸ਼ੋਰੈਂਸ ਕੰਪਨੀਆਂ ਆਦਿ ਨੂੰ ਇਸ ਕੌਮੀ ਲੋਕ ਅਦਾਲਤ ਬਾਰੇ ਜਾਣੂ ਕਰਵਾਇਆ ਗਿਆ ਅਤੇ ਉਹਨ੍ਹਾਂ ਨੂੰ ਦੱਸਿਆ ਗਿਆ ਕਿ ਜੋ ਵੀ ਕੇਸ ਰਾਜ਼ੀਨਾਮੇ ਦੇ ਅਧਾਰ ਤੇ ਨਿਪਟਾਏ ਜਾ ਸਕਦੇ ਹਨ, ਉਹ ਇਸ ਕੌਮੀ ਲੋਕ ਅਦਾਲਤ ਵਿਚ ਲਗਾਏ ਜਾਣ।

​    ਸ਼੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਨੇ ਦੱਸਿਆ ਕਿ ਅੱਜ ਦੀ ਇਸ ਕੌਮੀ ਲੋਕ ਅਦਾਲਤ ਵਿੱਚ ਕੁੱਲ 12403 ਕੇਸ ਨਿਪਟਾਰੇ ਲਈ ਰੱਖੇ ਗਏ, ਜਿਨ੍ਹਾਂ ਵਿੱਚੋਂ 9850 ਕੇਸਾਂ ਦਾ ਨਿਪਟਾਰਾ ਕਰਕੇ ਕੁੱਲ 408686452/- ਕੀਮਤ ਦੇ ਅਵਾਰਡ ਪਾਸ ਕੀਤੇ ਗਏ।

 

Related Post

Leave a Reply

Your email address will not be published. Required fields are marked *