ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ 01 ਜੂਨ ਨੂੰ  ਨੌਜਵਾਨਾਂ ਨੂੰ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ 

By Firmediac news Jun 1, 2023
Spread the love
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ 01 ਜੂਨ ਨੂੰ
ਨੌਜਵਾਨਾਂ ਨੂੰ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ
ਐਸ.ਏ.ਐਸ.ਨਗਰ, 31 ਮਈ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ -ਕਮ-ਮਾਡਲ ਕਰੀਅਰ ਸੈਂਟਰ, ਵਲੋਂ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ, ਡੀ.ਬੀ.ਈ.ਈ. ਐਸ.ਏ.ਐਸ. ਨਗਰ ਸ਼੍ਰੀਮਤੀ ਆਸ਼ਿਕਾ ਜੈਨ ਦੇ ਹੁਕਮਾਂ ਤਹਿਤ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁੱਹਈਆ ਕਰਵਾਉਣ ਲਈ ਮਿਤੀ 16 ਫਰਵਰੀ 2023 ਤੋਂ ਹਰ ਵੀਰਵਾਰ (ਸਰਕਾਰੀ ਛੁੱਟੀ ਦੀ ਸੂਰਤ ਵਿੱਚ ਇਕ ਦਿਨ ਪਹਿਲਾਂ/ਬਾਅਦ)  ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਮਰਾ ਨੰ. 461 ਤੀਜੀ ਮੰਜਿਲ, ਡੀ.ਏ.ਸੀ.ਕੰਪਲੈਕਸ ਸੈਕਟਰ-76 ਐਸ.ਏ.ਐਸ ਨਗਰ ਵਿਖੇ ਪਲੇਸਮੈਂਟ ਕੈਂਪ ਲਗਾਉਣੇ ਸ਼ੁਰੂ ਕੀਤੇ ਗਏ ਹਨ। ਇਸੇ ਲੜੀ ਤਹਿਤ ਮਿਤੀ 1-06-2023 ਦਿਨ ਵੀਰਵਾਰ ਨੂੰ ਸਵੇਰੇ 9:00 ਵਜੇ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ,  ਵਿਖੇ ਪਲੇਸਮੈਂਟ ਕੈਂਪ ਲਾਇਆ ਜਾ ਰਿਹਾ ਹੈ।  ਜਿਸ ਵਿੱਚ ਡੀ.ਬੀ.ਈ.ਈ./ਐਮ.ਸੀ.ਸੀ. ਵਲੋਂ ਵੱਖ-ਵੱਖ ਨਾਮੀ ਕੰਪਨੀਆਂ ਦੇ ਨਿਯੋਜਕਾਂ ਜਿਵੇਂ ਕਿ ਪੁਖਰਾਜ ਹੈਲਥ ਪ੍ਰਾ: ਲਿਮ:, ਰਿਲਾਇੰਸ ਨਿਪੋਨ ਇੰਸੋਰੈਂਸ, ਭਾਰਤ ਪੇਅ ਅਤੇ ਕੇ.ਜੀ.ਐਨ. ਐਜੂਕੇਸ਼ਨ ਕਰੀਅਰ ਸਲਿਊਸ਼ਨਜ ਵਲੋਂ ਭਾਗ ਲਿਆ ਜਾਵੇਗਾ। ਜਿਸ ਵਿੱਚ ਪ੍ਰਾਰਥੀਆਂ ਲਈ  ਕਸਟਮਰ ਕੇਅਰ ਐਗਜੀਕਿਊਟਿਵ, ਡਾਟਾ ਐਂਟਰੀ ਅਤੇ ਬੀ.ਪੀ.ਓ., ਇੰਸੋਰੈਂਸ ਏਜੰਟ, ਵੈਲਨੈਸ ਐਡਵਾਈਜਰਜ਼ ਅਤੇ ਸੇਲਜ਼ ਅਤੇ ਮਾਰਕਿਟਿੰਗ ਐਗਜੀਕਿਊਟਿਵ, ਟੈਲੀਕਾਲਰ, ਰਿਲੇਸ਼ਨਸ਼ਿਪ ਅਫਸਰ, ਲੋਨ ਅਫਸਰ, ਕੈਸ਼ੀਅਰ, ਸੇਲਜ਼ ਐਸੋਸੀਏਟ, ਆਦਿ ਸੈਕਟਰਾਂ ਵਿੱਚ ਆਸਾਮੀਆਂ ਉਪਲੱਬਧ ਹੋਣਗੀਆਂ। ਜਿਸ ਵਿੱਚ ਬਾਰਵੀਂ, ਗ੍ਰੈਜੂਏਟ ਪਾਸ ਪ੍ਰਾਰਥੀ ਭਾਗ ਲੈ ਸਕਦੇ ਹਨ।
ਵਧੇਰੇ ਜਾਣਕਾਰੀ ਦਿੰਦਿਆਂ ਮੀਨਾਕਸ਼ੀ ਗੋਇਲ, ਡਿਪਟੀ ਡਾਇਰੈਕਟਰ ਡੀ.ਬੀ.ਈ.ਈ. ਨੇ ਦੱਸਿਆ ਕਿ  ਡੀ.ਬੀ.ਈ.ਈ./ਐਮ.ਸੀ.ਸੀ. ਵਲੋਂ ਬੇਰੁਜ਼ਗਾਰ ਪ੍ਰਾਰਥੀਆਂ ਲਈ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ ਅਤੇ ਅੱਗੇ ਵੀ ਆਉਂਦੇ ਹਰ ਵੀਰਵਾਰ (ਸਰਕਾਰੀ ਛੁੱਟੀ ਦੀ ਸੂਰਤ ਵਿੱਚ ਇਕ ਦਿਨ ਪਹਿਲਾਂ/ਬਾਅਦ) ਨੂੰ ਵੱਧ ਤੋਂ ਵੱਧ ਨਿਯੋਜਕਾਂ ਦੀ ਸਮੂਲੀਅਤ ਕਰਵਾਉਂਦੇ ਹੋਏ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ ਅਤੇ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਪੁਰਜ਼ੋਰ ਯਤਨ ਜਾਰੀ ਰਹਿਣਗੇ। ਉਨ੍ਹਾਂ ਜਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਨੌਜਵਾਨ ਆਪਣੇ ਰੇਜ਼ਮੇਅ/ਰਿਜਿਊਮ ਦੀਆਂ 5-6 ਕਾਪੀਆਂ ਲੈ ਕੇ ਉਕਤ ਪਲੇਸਮੈਂਟ ਕੈਂਪ ਵਿੱਚ ਸਮੇਂ ਸਿਰ ਪਹੁੰਚਣ ਅਤੇ ਵੱਧ ਤੋਂ ਵੱਧ ਲਾਹਾ ਲੈਣ।

Related Post

Leave a Reply

Your email address will not be published. Required fields are marked *