ਜ਼ਿਲ੍ਹੇ ਦੇ ਸਰਕਾਰੀ ਹਸਪਤਾਲ ਪਹਿਲਾਂ ਵਾਂਗ ਹੀ ਸਵੇਰੇ 8 ਵਜੇ ਖੁਲ੍ਹਣਗੇ

By Firmediac news Jul 17, 2023
Spread the love
ਜ਼ਿਲ੍ਹੇ ਦੇ ਸਰਕਾਰੀ ਹਸਪਤਾਲ ਪਹਿਲਾਂ ਵਾਂਗ ਹੀ ਸਵੇਰੇ 8 ਵਜੇ ਖੁਲ੍ਹਣਗੇ
ਸਿਰਫ਼ ਦਫ਼ਤਰਾਂ ਦਾ ਸਮਾਂ 9 ਤੋਂ 5 ਵਜੇ ਤਕ ਹੋਇਆ ਹੈ : ਸਿਵਲ ਸਰਜਨ
ਐਸ.ਏ.ਐਸ.ਨਗਰ, 16 ਜੁਲਾਈ : firmedia c team
ਜ਼ਿਲ੍ਹਾ ਸਿਹਤ ਵਿਭਾਗ ਅਧੀਨ ਸਾਰੇ ਦਫ਼ਤਰ 17 ਜਲਾਈ ਤੋਂ ਸਵੇਰੇ 9 ਵਜੇ ਖੁਲ੍ਹਣਗੇ ਅਤੇ ਸ਼ਾਮ 5 ਵਜੇ ਬੰਦ ਹੋਣਗੇ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਨੇ ਦਸਿਆ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਉਕਤ ਸਮਾਂ-ਸਾਰਣੀ ਸਿਰਫ਼ ਦਫ਼ਤਰਾਂ ’ਤੇ ਲਾਗੂ ਹੈ ਜਦਕਿ ਜ਼ਿਲ੍ਹੇ ਦੇ ਸਰਕਾਰੀ ਹਸਪਤਾਲ ਪਹਿਲਾਂ ਵਾਂਗ ਹੀ ਸਵੇਰੇ 8 ਵਜੇ ਖੁਲ੍ਹਣਗੇ ਤੇ ਦੁਪਹਿਰ 2 ਵਜੇ ਬੰਦ ਹੋਣਗੇ।
ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਦੇ ਸਮੇਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। ਇਨ੍ਹਾਂ ਹਸਪਤਾਲਾਂ ਵਿਚ ਜ਼ਿਲ੍ਹਾ ਹਸਪਤਾਲ ਮੋਹਾਲੀ, ਸਬ-ਡਵੀਜ਼ਨਲ ਹਸਪਤਾਲ ਖਰੜ ਅਤੇ ਡੇਰਾਬੱਸੀ ਅਤੇ ਜ਼ਿਲ੍ਹੇ ਦੇ ਸਾਰੇ ਪ੍ਰਾਇਮਰੀ ਹੈਲਥ ਸੈਂਟਰ, ਕਮਿਊਨਿਟੀ ਹੈਲਥ ਸੈਂਟਰ, ਸਬ-ਸੈਂਟਰ, ਆਮ ਆਦਮੀ ਕਲੀਨਿਕ, ਈ.ਐਸ.ਆਈ. ਹਸਪਤਾਲ ਆਦਿ ਸ਼ਾਮਲ ਹਨ ਜਿਨ੍ਹਾਂ ਦਾ ਸਮਾਂ ਪਹਿਲਾਂ ਵਾਂਗ ਸਵੇਰੇ 8 ਤੋਂ 2 ਵਜੇ ਤਕ ਹੋਵੇਗਾ। ਜ਼ਿਲ੍ਹਾ ਸਿਹਤ ਵਿਭਾਗ ਦੇ ਮੁਖੀ ਡਾ. ਮਹੇਸ਼ ਕੁਮਾਰ ਨੇ ਦਸਿਆ ਕਿ ਸਿਹਤ ਵਿਭਾਗ ਦੇ ਸਾਰੇ ਦਫ਼ਤਰਾਂ ਜਿਵੇਂ ਸਿਵਲ ਸਰਜਨ ਦਫ਼ਤਰ ਮੋਹਾਲੀ ਅਤੇ ਹਸਪਤਾਲਾਂ ਅੰਦਰਲੇ ਦਫ਼ਤਰਾਂ ਦਾ ਹੀ ਸਮਾਂ ਬਦਲਿਆ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਹਸਪਤਾਲਾਂ ਵਿਚ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ 24 ਘੰਟੇ ਜਾਰੀ ਰਹਿਣਗੀਆਂ।
ਇਥੇ ਇਹ ਵੀ ਜ਼ਿਕਰਯੋਗ ਹੈ ਕਿ ਸਰਕਾਰੀ ਹਸਪਤਾਲਾਂ ਦਾ ਗਰਮੀਆਂ ਦਾ ਸਮਾਂ (15 ਅਪ੍ਰੈਲ ਤੋਂ 15 ਅਕਤੂਬਰ) ਸਵੇਰੇ 8 ਤੋਂ ਦੁਪਹਿਰ 2 ਵਜੇ ਹੁੰਦਾ ਹੈ ਜਦਕਿ ਸਰਦੀਆਂ ਦਾ ਸਮਾਂ (15 ਅਕਤੂਬਰ ਤੋਂ 15 ਅਪ੍ਰੈਲ) ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤਕ ਹੁੰਦਾ ਹੈ ਜਦਕਿ ਦਫ਼ਤਰਾਂ ਦਾ ਸਮਾਂ ਸਵੇਰੇ 9 ਤੋਂ 5 ਵਜੇ ਤਕ ਹੁੰਦਾ ਹੈ। ਪੰਜਾਬ ਸਰਕਾਰ ਨੇ ਗਰਮੀ ਦੇ ਸੀਜ਼ਨ ਕਾਰਨ ਦਫ਼ਤਰਾਂ ਦਾ ਸਮਾਂ 2 ਮਈ ਤੋਂ 15 ਜੁਲਾਈ ਤਕ ਸਵੇਰੇ  7-30 ਤੋਂ 2 ਵਜੇ ਤਕ ਕੀਤਾ ਸੀ।

Related Post

Leave a Reply

Your email address will not be published. Required fields are marked *