ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਡਾਇਰੈਕਟਰ ਬਾਗਬਾਨੀ ਦੇ ਮੁੱਖ ਦਫਤਰ ਵਿਖੇ ਚੈਕਿੰਗ

By Firmediac news May 29, 2023
Spread the love
ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਡਾਇਰੈਕਟਰ ਬਾਗਬਾਨੀ ਦੇ ਮੁੱਖ ਦਫਤਰ ਵਿਖੇ ਚੈਕਿੰਗ

ਦਫ਼ਤਰ ਵਿੱਚ ਸਮੇਂ ਦਾ ਪਾਬੰਦ ਰਹਿਣ ਲਈ ਕਿਹਾ

ਵੱਖ-ਵੱਖ ਸਕੀਮਾਂ ਸਬੰਧੀ ਜਾਇਜ਼ਾ ਵੀ ਲਿਆ

ਐੱਸ.ਏ.ਐੱਸ. ਨਗਰ, 29 ਮਈ
ਸ੍ਰੀ ਚੇਤਨ ਸਿੰਘ ਜੌੜਾਮਾਜਰਾ, ਬਾਗਬਾਨੀ ਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ, ਪੰਜਾਬ ਵੱਲੋਂ ਡਾਇਰੈਕਟਰ ਬਾਗਬਾਨੀ, ਪੰਜਾਬ ਦੇ ਮੁੱਖ ਦਫਤਰ ਵਿਖੇ ਸਵੇਰੇ 7:30 ਵਜੇ ਅਚਨਚੇਤ ਚੈਕਿੰਗ ਕੀਤੀ ਗਈ। ਇਸ ਸਮੇਂ ਡਾਇਰੈਕਟਰ ਬਾਗਬਾਨੀ ਦਫਤਰ ਵਿਖੇ 06 ਅਧਿਕਾਰੀ/ਕਰਮਚਾਰੀ ਗੈਰਹਾਜ਼ਰ ਪਾਏ ਗਏ। ਕੈਬਨਿਟ ਮੰਤਰੀ ਵੱਲੋਂ ਅਧਿਕਾਰੀਆਂ/ ਕਰਮਚਾਰੀਆਂ ਨੂੰ ਦਫਤਰ ਵਿੱਚ ਸਮੇਂ ਦਾ ਪਾਬੰਦ ਰਹਿਣ ਲਈ ਕਿਹਾ ਗਿਆ।

ਬਾਗਬਾਨੀ ਮੰਤਰੀ ਵੱਲੋਂ ਵਿਭਾਗ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਸਬੰਧੀ ਜਾਇਜ਼ਾ ਵੀ ਲਿਆ ਗਿਆ। ਸ਼੍ਰੀ ਜੌੜਾਮਾਜਰਾ ਵਲੋਂ ਡਾਇਰੈਕਟਰ ਬਾਗਬਾਨੀ ਨੂੰ ਆਦੇਸ਼ ਦਿੱਤੇ ਗਏ ਕਿ ਵਿਭਾਗੀ ਸਕੀਮਾਂ ਦਾ ਕਿਸਾਨਾਂ ਵਿੱਚ ਵੱਧ ਤੋਂ ਵੱਧ ਪ੍ਰਚਾਰ ਅਤੇ ਪਸਾਰ ਕੀਤਾ ਜਾਵੇ ਤਾਂ ਜੋ ਕਿਸਾਨ ਵਿਭਾਗੀ ਸਕੀਮਾਂ ਦਾ ਲਾਭ ਲੈ ਸਕਣ।

Related Post

Leave a Reply

Your email address will not be published. Required fields are marked *