ਵਿਧਾਇਕ ਕੁਲਵੰਤ ਸਿੰਘ ਨੇ ਮੌਕੇ ਤੇ ਹੀ ਦਿੱਤੇ ਸਬੰਧਤ ਅਧਿਕਾਰੀਆ ਨੂੰ ਸਮੱਸਿਆਵਾਂ ਹੱਲ ਕਰਨ ਲਈ ਦਿਸ਼ਾ ਨਿਰਦੇਸ਼
ਮੋਹਾਲੀ 17 ਜੂਨ ( )
ਲੋਕਾਂ ਦੀਆਂ ਸਮੱਸਿਆਵਾਂ ਦਾ ਸਥਾਈ ਹੱਲ ਕਰਨ ਦੇ ਲਈ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਲੋਕਾਂ ਦੇ ਦੁਆਰ ਤੇ ਜਾ ਕੇ ਸਥਾਈ ਹੱਲ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਸੈਕਟਰ-79 ਸਥਿਤ ਪਾਰਕ ਨੰਬਰ 7 ਦਾ ਉਚੇਚੇ ਤੌਰ ਤੇ ਦੌਰਾ ਕੀਤਾ । ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਦੇ ਨਾਲ ਗਮਾਡਾ , ਪੁਲਿਸ ਅਧਿਕਾਰੀ ਅਤੇ ਮੋਹਾਲੀ ਕਾਰਪੋਰੇਸ਼ਨ ਦੇ ਕਮਿਸ਼ਨਰ ਡਾ. ਨਵਜੋਤ ਕੌਰ ਆਪਣੇ ਅਮਲਾਂ – ਫੈਲੇ ਸਮੇਤ ਕੁਲਵੰਤ ਸਿੰਘ ਦੇ ਨਾਲ ਮੌਜੂਦ ਸਨ। ਇਸ ਮੌਕੇ ਦੇ ਵਿਧਾਇਕ ਕੁਲਵੰਤ ਸਿੰਘ ਨੇ ਪਾਰਟ ਨੰ- 7 ਵਿਖੇ ਪੁੱਜ ਕੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਪਾਰਕ ਨੰਬਰ 7 ਦੇ ਵਿਚ ਵਿਚਰਦਿਆਂ ਅਤੇ ਆਪਣੇ ਰਿਹਾਇਸ਼ੀ ਖੇਤਰ ਵਿੱਚਲੀਆਂ ਸਮੱਸਿਆਵਾਂ ਦੇ ਬਾਰੇ ਵਿੱਚ ਜਾਣਕਾਰੀ ਲਈ । ਇਸ ਮੌਕੇ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ ਗਏ। ਵਿਧਾਇਕ ਕੁਲਵੰਤ ਸਿੰਘ ਨੇ ਪਾਰਕ ਵਿੱਚ ਮੌਜੂਦ ਗੱਲਬਾਤ ਕਰਦੇ ਹੋਏ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜਲਦ ਅਤੇ ਸਥਾਈ ਹੱਲ ਹੋਵੇਗਾ। ਇਸ ਮੌਕੇ ਤੇ ਮੌਜੂਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਸਪਸ਼ਟ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਦੀ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਸਮਾਂ ਰਹਿੰਦੇ ਹੋਏ ਹੱਲ ਕਰਨ ਦੇ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਉਹ ਪਿਛਲੇ ਕਈ ਦਿਨਾਂ ਤੋਂ ਲੋਕਾਂ ਦੇ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣ ਰਹੇ ਹਨ ਅਤੇ ਉਨ੍ਹਾਂ ਦਾ ਹੱਲ ਜਲਦੀ ਕੀਤੇ ਜਾਣ ਲਈ ਯਤਨਸ਼ੀਲ ਹਨ।
ਵਿਧਾਇਕ ਕੁਲਵੰਤ ਸਿੰਘ ਨੇ ਦੁਹਰਾਇਆ ਕਿ ਆਉਣ ਵਾਲੇ ਸਮੇਂ ਵਿਚ ਵੀ ਇਹ ਮੁਹਿੰਮ ਲੋਕਾਂ ਦੀ ਸਹੂਲਤ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਜਾਰੀ ਰਹੇਗੀ। ਵਿਧਾਇਕ ਕੁਲਵੰਤ ਸਿੰਘ ਨੇ ਸਪਸ਼ਟ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨ ਦੇ ਵਿਚ ਅੜਿੱਕਾ ਬਣਨ ਵਾਲੇ ਕਿਸੇ ਵੀ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਵਿਧਾਇਕ ਕੁਲਵੰਤ ਸਿੰਘ ਨੇ ਪਾਰਕ ਨੰਬਰ 7 ਵਿਖੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਵੇਲੇ ਨਗਰ ਨਿਗਮ ਦੇ
ਕਮਿਸ਼ਨਰ ਨਵਜੋਤ ਕੌਰ –
ਜੁਆਇੰਟ ਕਮਿਸ਼ਨਰ ਕਿਰਨ ਸ਼ਰਮਾ,ਐਸ.ਈ. ਨਰੇਸ਼ ਕੁਮਾਰ ਬੱਤਾ,ਡੀ.ਐਸ.ਪੀ. ਹਰਸਿਮਰਨ ਸਿੰਘ ਬੱਲ,ਐਸ.ਐਚ.ਓ. ਸੁਮਿਤ ਮੌਰ, ਹਰਜੀਤ ਸਿੰਘ ਭੋਲੂ ਐਮ.ਸੀ.,ਹਰਸੰਗਤ ਸਿੰਘ,
ਕੁਲਦੀਪ ਸਿੰਘ ਦੂੰਮੀ,
ਆਰ.ਪੀ.ਸ਼ਰਮਾ,ਡਾ. ਕੁਲਦੀਪ ਸਿੰਘ,ਹਰਪਾਲ ਸਿੰਘ ਚੰਨਾ,
ਰਜੀਵ ਵਸ਼ਿਸ਼ਟ,ਸੁਖਦੇਵ ਸਿੰਘ ਪਟਵਾਰੀ,ਅਰੁਣ ਗੋਇਲ,
ਹਰਮੇਸ਼ ਕੁੰਬੜਾ ,ਜਸਪਾਲ ਸਿੰਘ ਮਟੌਰ ,ਅਵਤਾਰ ਸਿੰਘ ਮੌਲੀ ਅਤੇ ਅਵਤਾਰ ਸਿੰਘ ਝਾਮਪੁਰ ਹਾਜਰ ਸਨ।