ਲੋਕਾਂ ਨੂੰ ਡਾਇਰੀਆ ਤੋਂ ਬਚਾਉਣ ਲਈ ਐਸ.ਏ.ਐਸ.ਨਗਰ ਵਿੱਚ ਪਾਣੀ ਦੀ ਸੈਂਪਲਿੰਗ ਦਾ ਕੰਮ ਤੇਜ਼ ਕੀਤਾ ਗਿਆ*

By Firmediac news Jul 17, 2023
Spread the love
ਲੋਕਾਂ ਨੂੰ ਡਾਇਰੀਆ ਤੋਂ ਬਚਾਉਣ ਲਈ ਐਸ.ਏ.ਐਸ.ਨਗਰ ਵਿੱਚ ਪਾਣੀ ਦੀ ਸੈਂਪਲਿੰਗ ਦਾ ਕੰਮ ਤੇਜ਼ ਕੀਤਾ ਗਿਆ*
ਜਲ ਸਪਲਾਈ ਅਤੇ ਸਿਹਤ ਟੀਮਾਂ ਨੇ ਐਤਵਾਰ ਨੂੰ ਸੱਤ ਪਿੰਡਾਂ ਤੋਂ ਪਾਣੀ ਦੇ ਨਮੂਨੇ ਲਏ
ਜ਼ਿਲ੍ਹੇ ਵਿੱਚ ਡਾਇਰੀਆ ਦੇ 65 ਕੇਸ ਇਲਾਜ ਅਧੀਨ
ਡੀ ਸੀ ਨੇ ਜ਼ਿਲ੍ਹਾ ਵਾਸੀਆਂ ਨੂੰ ਡਾਇਰੀਆ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਕੀਤੀ ਅਪੀਲ
ਐਸ.ਏ.ਐਸ.ਨਗਰ, 16 ਜੁਲਾਈ, 2023:
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ਾਮ ਨੂੰ ਲੋਕਾਂ ਨੂੰ ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ ਚੁੱਕੇ ਗਏ ਕਦਮਾਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਜਲ ਸਪਲਾਈ ਅਤੇ ਸਿਹਤ ਟੀਮਾਂ ਵੱਲੋਂ ਐਤਵਾਰ ਨੂੰ ਸੱਤ ਪਿੰਡਾਂ ਵਿੱਚੋਂ ਪਾਣੀ ਦੇ ਸੈਂਪਲ ਲਏ ਗਏ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਡਾਇਰੀਆ ਤੋਂ ਪੀੜਤ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 65 ਹੈ।
      ਉਨ੍ਹਾਂ ਕਿਹਾ ਕਿ ਅੱਜ ਜੁਝਾਰ ਨਗਰ ਵਿਖੇ ਦਸਤ ਦੇ ਹਲਕੇ ਲੱਛਣਾਂ ਵਾਲੇ ਮਰੀਜ਼ ਦਰਜ ਕੀਤੇ ਗਏ ਹਨ ਪਰ ਅਜਿਹਾ ਕੋਈ ਕੇਸ ਨਹੀਂ ਹੈ ਜਿਸ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ ਹੋਵੇ।
         ਉਨ੍ਹਾਂ ਨੇ ਡਾਇਰੀਆ ਦੇ ਇਲਾਜ ਅਧੀਨ ਮਰੀਜ਼ਾਂ ਦੇ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਡੇਰਾਬੱਸੀ ਸਬ ਡਵੀਜ਼ਨ ਹਸਪਤਾਲ ਵਿਖੇ 15, ਜ਼ਿਲ੍ਹਾ ਹਸਪਤਾਲ ਮੁਹਾਲੀ ਵਿਖੇ 45 ਤੋਂ ਇਲਾਵਾ ਸੀ.ਐਚ.ਸੀ. ਕੁਰਾਲੀ ਵਿਖੇ 04 ਮਰੀਜ਼ ਇਲਾਜ ਅਧੀਨ ਹਨ।
        ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸ਼ਹਿਰ ਵਾਸੀਆਂ ਨੂੰ ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ ਸਿਹਤ ਵਿਭਾਗ ਦੇ ਸਹਿਯੋਗ ਨਾਲ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਟੀਮ ਵੱਲੋਂ ਅੱਜ ਰੁੜਕਾ, ਬਾਕਰਪੁਰ, ਕੁਰਾਰੀ, ਕੰਬਾਲਾ, ਸੋਹਾਣਾ, ਬਲੌਂਗੀ ਅਤੇ ਬੱਡਮਾਜਰਾ ਤੋਂ ਪੀਣ ਵਾਲੇ ਪਾਣੀ ਦੇ ਸੈਂਪਲ ਲਏ ਗਏ। ਇਸ ਤੋਂ ਇਲਾਵਾ ਜਲ ਸਪਲਾਈ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਾਰੀਆਂ ਜਲ ਸਪਲਾਈਆਂ ਦੀ ਕਲੋਰੀਨੇਸ਼ਨ ਲਗਾਤਾਰ ਕੀਤੀ ਜਾ ਰਹੀ ਹੈ। ਬਲੌਂਗੀ ਦੀ ਪਾਣੀ ਦੀ ਸਪਲਾਈ ਡਾਇਰੀਆ ਦੀ ਸਮੱਸਿਆ ਦੇ ਮੱਦੇਨਜ਼ਰ ਅਸਥਾਈ ਤੌਰ ‘ਤੇ ਬੰਦ ਕਰ ਦਿੱਤੀ ਗਈ ਹੈ।
      ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਆਪਣਾ ਧਿਆਨ ਰੱਖਣ।

Related Post

Leave a Reply

Your email address will not be published. Required fields are marked *