ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਯਤਨਾਂ ਸਦਕਾ ਖਰੜ ਸ਼ਹਿਰ ਦੇ ਵਿਕਾਸ ਲਈ 45.36 ਕਰੋੜ ਰੁਪਏ ਮਨਜ਼ੂਰ

By Firmediac news May 25, 2023
Spread the love

*ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ*

ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਦੇ ਯਤਨਾਂ ਸਦਕਾ ਖਰੜ ਸ਼ਹਿਰ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 45.36 ਕਰੋੜ ਰੁਪਏ ਮਨਜੂਰ ਕੀਤੇ ਗਏ ਹਨ। ਇਸ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਲੋੜੀਦੀ ਪ੍ਰਵਾਨਗੀ ਵੀ ਜਾਰੀ ਕਰ ਦਿੱਤੀ ਗਈ ਹੈ।  

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਅਨਮੋਨ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦਾ ਵਿਕਾਸ ਕਰਨ, ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸਨ ਦੇਣ ਅਤੇ ਉਹਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਉਹਨਾ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖਰੜ ਸ਼ਹਿਰ ਦੇ ਵਿਕਾਸ ਲਈ 45.36 ਕਰੋੜ ਰੁਪਏ ਮਨਜੂਰ ਕੀਤੇ ਗਏ ਹਨ। ਉਹਨਾ ਕਿਹਾ ਕਿ ਖਰੜ ਸ਼ਹਰਿ ਦੇ ਲੋਕਾਂ ਦੀਆਂ ਸ਼ਹਿਰ ਦੇ ਵਿਕਾਸ ਸਬੰਧੀ ਪੁਰਾਣੀ ਮੰਗਾਂ ਪਿਛਲੇ ਕਾਫੀ ਸਮੇਂ ਤੋਂ ਲਮਕ ਅਵਸਥਾ ਵਿੱਚ ਸਨ ਜਿਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਪਹਿਲ ਦਿੰਦਿਆਂ ਪ੍ਰਵਾਨ ਕਰ ਲਿਆ ਗਿਆ ਹੈ।

ਉਨ੍ਹਾ ਕਿਹਾ ਕਿ ਖਰੜ ਸ਼ਹਿਰ ਦੇ ਵੱਖ ਵੱਖ ਵਾਰਡਾਂ ਦੇ ਵਿਕਾਸ ਲਈ ਇਸ ਮਨਜੂਰ ਕੀਤੀ ਰਕਮ ਵਿੱਚ 284 ਕੰਮ ਸ਼ਾਮਿਲ ਹਨ। ਇਹਨਾ ਕੰਮਾਂ ਵਿੱਚ ਮੁੱਖ ਤੌਰ ਤੇ ਲੋੜੀਂਦੀਆਂ ਪਾਈਪਾਂ, ਸੜਕਾਂ ਅਤੇ ਗਲੀਆਂ ਦੀ ਮੁਰੰਮਤ ਅਤੇ ਨਵੀਆਂ ਇੰਟਰਲੋਕਿੰਗ ਟਾਇਲਾਂ ਲਗਾਉਣ ਅਤੇ ਪਾਰਕਾਂ ਦਾ ਵਿਕਾਸ, ਪਾਰਕਾਂ ਵਿੱਚ ਝੂਲੇ ਲਗਾਉਣ ਅਤੇ ਪਖਾਨੇ ਬਣਾਉਣ ਆਦਿ ਵਿਕਾਸ ਕਾਰਜ ਕੀਤੇ ਜਾਣਗੇ। 

ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖਰੜ ਸ਼ਹਿਰ ਦੇ ਵਿਕਾਸ ਵਿੱਚ ਕੋਈ ਘਾਟ ਨਹੀ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਇਥੋਂ ਦੇ ਵਸਨੀਕਾਂ ਨੂੰ ਹਰ ਸੰਭਵ ਬੁਨਿਆਦੀ ਸਹੂਲਤ ਦਿੱਤੀ ਜਾਵੇਗੀ। ਉਹਨਾ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸ਼ਹਿਰਾਂ ਦੀ ਨੁਹਾਰ ਬਦਲਣ ਲਈ ਪੂਰੀ ਤਰਾਂ ਵਚਨਬੱਧ ਹੈ। ਇਹਨਾਂ ਕਾਰਜਾਂ ਨੂੰ ਪੂਰਾ ਕਰਨ ਲਈ ਨਾ ਤਾਂ ਜਜਬੇ ਦੀ ਘਾਟ ਹੈ ਅਤੇ ਨਾ ਹੀ ਫੰਡਾਂ ਦੀ ਘਾਟ ਹੈ।  

ਇਸ ਮੌਕੇ ਮੰਤਰੀ ਅਨਮੋਲ ਗਗਨ ਮਾਨ ਨੇ ਖਰੜ ਸ਼ਹਿਰ ਦੇ ਲੋਕਾਂ ਦੀਆਂ ਕਾਫੀ ਸਮੇਂ ਤੋਂ ਚਲੀਆ ਰਹੀਆਂ ਪੁਰਾਣੀਆਂ ਮੰਗਾਂ ਨੁੰ ਪ੍ਰਵਾਨ ਕਰਨ ਅਤੇ ਖਰੜ ਸ਼ਹਿਰ ਦੇ ਵਿਕਾਸ ਲਈ ਮਨਜੂਰ ਕੀਤੇ 45.36 ਕਰੋੜ ਰੁਪਏ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਦਾ ਵਿਸ਼ੇਸ ਤੌਰ ਤੇ ਧੰਨਵਾਦ ਕੀਤਾ।

Related Post

Leave a Reply

Your email address will not be published. Required fields are marked *