ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ।

By Firmediac news May 30, 2023
Spread the love


ਐਸ ਏ ਐਸ ਨਗਰ () : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਸ਼ੁਭ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਧਾਰਮਿਕ ਸਮਾਗਮ ਵਿੱਚ ਭਾਈ ਪ੍ਰੇਮ ਸਿੰਘ ਪਦਮ ਮੋਗੇ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਪੰਚਮ ਪਾਤਸਾਹਿ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦਾ ਜੀਵਨ ਬ੍ਰਿਤਾਂਤ ਅਤੇ ਉਨ੍ਹਾ ਦੁਆਰਾ ਜਬਰ ਅਤੇ ਜੁਲਮ ਖਿਲਾਫ ਦਿੱਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਜਾਣੂ ਕਰਵਾਇਆ।
ਭਾਈ ਦਵਿੰਦਰ ਸਿੰਘ ਜੀ ਖੰਨ੍ਹੇ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਜੀ ਪਰਵਾਨਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਖੰਡੇ ਬਾਟੇ ਦੀ ਅੰਮ੍ਰਿਤ ਦੀ ਮਹਾਨਤਾ ਦਸੱਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛੱਕਣ ਲਈ ਪ੍ਰੇਰਿਆ। ਇਸ ਤੋਂ ਇਲਾਵਾ ਭਾਈ ਪਰਮਜੀਤ ਸਿੰਘ ਜੀ ਦਾ ਇੰਟਰਨੈਸ਼ਨ ਢਾਡੀ ਜੱਥਾ, ਸ਼੍ਰੋਮਣੀ ਪ੍ਰਰਾਚਕ ਭਾਈ ਸਿਮਰਨਜੀਤ ਸਿੰਘ ਜੀ ਗੁਰਦੁਆਰਾ ਸ੍ਰੀ ਪੰਜ਼ੋਖਰਾ ਸਾਹਿਬ ਜੀ,  ਸ਼੍ਰੋਮਣੀ ਪ੍ਰਰਾਚਕ ਭਾਈ ਰਜਿੰਦਰ ਸਿੰਘ ਜੀ ਦਮਦਮੀ ਟਕਸਾਲ, ਭਾਈ ਸੁਖਵਿੰਦਰ ਸਿੰਘ ਜੀ, ਬੀਬੀ ਹਰਜਿੰਦਰ ਕੌਰ ਜੀ, ਬੀਬੀ ਜਸਵਰਿ ਕੌਰ ਲੁਧਿਆਣੇ ਵਾਲੇ, ਭਾਈ ਚਰਨਜੀਤ ਸਿੰਘ ਜੀ ਸ੍ਰੀ ਅਨੰਦਪੁਰ ਸਾਹਿਬ ਵਾਲੇ, ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਜੀ, ਬੀਬੀ ਉੱਤਮਜੀਤ ਕੌਰ ਜੀ ਅਤੇ ਭਾਈ ਕਰਨਵੀਰ ਸਿੰਘ ਜੀ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਰਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਦਸਵੀਂ ਦਿਹਾੜੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ । ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ ।  ਇਸ ਦਿਨ ਕਰਵਾਏ ਗਏ ਅੰਮ੍ਰਿਤ ਸੰਚਾਰ ਵਿੱਚ ਵੱਡੀ ਗਿਣਤੀ ਵਿੱਚ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਗੰਨੇ ਦੇ ਰਸ ਦੀ ਛਬੀਲ ਜਲੇਬੀਆਂ ਅਤੇ ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ ।

ਇਸ ਮੌਕੇ ਤੇ ਪ੍ਰਬੰਧਕ ਕਮੇਟੀ ਗੁ: ਸਿੰਘ ਸ਼ਹੀਦਾਂ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ ਮਿਤੀ 5 ਜੂਨ ਨੂੰ ਮੀਰੀ ਪੀਰੀ ਦੇ ਮਾਲਕ ਛੇਵੇ ਪਾਤਸਾਹਿ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੁਰਵਕ ਮਨਾਇਆ ਜਾਵੇਗਾ ਜੀ  ਇਸ ਦਿਨ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜੱਥੇ, ਇੰਟਰਨੈਸ਼ਨਲ ਢਾਡੀ ਜੱਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਜੱਸ ਸੁਨਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ ਜੀ।

Related Post

टी-20 विश्व विजेता भारतीय क्रिकेट टीम के तेज गेंदबाज अर्शदीप सिंह के चंडीगढ़ शहीद भगत सिंह अंतर्राष्ट्रीय हवाई अड्डे पर पहुंचने पर चंडीगढ़ यूनिवर्सिटी की मैनेजमैंट ने किया भव्य स्वागत चंडीगढ़ यूनिवर्सिटी के स्पोर्ट्स डिपार्टमेंट, मैनेजमैंट कमेटी व अन्य सदस्यों ने भारतीय क्रिकेट टीम के तेज गेंदबाज अर्शदीप सिंह व उनके परिवार को पहनाई फूल मालाएं, ढ़ोल नगाड़ों की आवाज से गूंजा चंडीगढ़ शहर अर्शदीप के शौक को पेशे में बदलने में चंडीगढ़ यूनिवर्सिटी का बहुत बड़ा योगदान है: अर्शदीप के पिता दर्शन सिंह

Leave a Reply

Your email address will not be published. Required fields are marked *